ਰਾਮ ਰਹੀਮ ਨੂੰ ਫਿਰ ਮਿਲੀ 40 ਦਿਨਾਂ ਦੀ ਪੈਰੋਲ; 2017 ਤੋਂ ਬਾਅਦ 15ਵੀਂ ਵਾਰ ਜੇਲ੍ਹ ਤੋਂ ਆਵੇਗਾ ਬਾਹਰ
ਚੰਡੀਗੜ੍ਹ: ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਸਾਲ 2017 ਵਿੱਚ ਬਲਾਤਕਾਰ ਅਤੇ ਕਤਲ ਦੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਹ 15ਵਾਂ ਮੌਕਾ ਹੈ ਜਦੋਂ ਰਾਮ ਰਹੀਮ ਨੂੰ ਜੇਲ੍ਹ ਤੋਂ ਅਸਥਾਈ ਰਿਹਾਈ ਮਿਲੀ ਹੈ।
ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੇ ਇਸ ਪੈਰੋਲ ਦੀ ਪ੍ਰਵਾਨਗੀ ਦਿੱਤੀ ਹੈ, ਜਿਸ ਤੋਂ ਬਾਅਦ ਉਹ ਜਲਦ ਹੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਸਕਦਾ ਹੈ।
ਦੋ ਸਾਧਵੀਆਂ ਨਾਲ ਜਬਰ-ਜ਼ਨਾਹ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਰਾਮ ਰਹੀਮ ਇਸ 40 ਦਿਨਾਂ ਦੀ ਮਿਆਦ ਦੌਰਾਨ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁੱਖ ਦਫ਼ਤਰ ਵਿੱਚ ਰਹੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ 2024 ਵਿੱਚ ਵੀ ਉਸ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ।
ਅੰਕੜਿਆਂ ਮੁਤਾਬਕ, 25 ਅਗਸਤ 2017 ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ ਹੁਣ ਤੱਕ ਕੁੱਲ 14 ਵਾਰ ਬਾਹਰ ਆ ਚੁੱਕਾ ਹੈ ਅਤੇ ਇਸ ਤਾਜ਼ਾ ਰਿਹਾਈ ਨਾਲ ਉਸ ਦੇ ਜੇਲ੍ਹ ਤੋਂ ਬਾਹਰ ਬਿਤਾਏ ਦਿਨਾਂ ਦੀ ਗਿਣਤੀ 400 ਤੋਂ ਪਾਰ ਹੋ ਜਾਵੇਗੀ।
ਪਿਛਲੇ ਸਾਲਾਂ ਦੌਰਾਨ ਉਸ ਨੂੰ ਵੱਖ-ਵੱਖ ਚੋਣਾਂ ਅਤੇ ਡੇਰੇ ਦੇ ਖਾਸ ਦਿਹਾੜਿਆਂ ਮੌਕੇ ਵਾਰ-ਵਾਰ ਪੈਰੋਲ ਜਾਂ ਫਰਲੋ ਮਿਲਦੀ ਰਹੀ ਹੈ, ਜਿਸ ਵਿੱਚ ਜਨਵਰੀ 2025 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਅਤੇ ਅਕਤੂਬਰ 2024 ਦੀਆਂ ਹਰਿਆਣਾ ਚੋਣਾਂ ਤੋਂ ਪਹਿਲਾਂ ਮਿਲੀ ਰਿਹਾਈ ਵੀ ਸ਼ਾਮਲ ਹੈ।
ਹਰਿਆਣਾ ਸਰਕਾਰ ਵੱਲੋਂ 2022 ਵਿੱਚ ਕੈਦੀਆਂ ਦੀ ਅਸਥਾਈ ਰਿਹਾਈ ਸਬੰਧੀ ਕਾਨੂੰਨ ਵਿੱਚ ਕੀਤੀਆਂ ਗਈਆਂ ਸੋਧਾਂ ਤੋਂ ਬਾਅਦ ਰਾਮ ਰਹੀਮ ਦੀ ਰਿਹਾਈ ਦਾ ਰਾਹ ਵਧੇਰੇ ਸੌਖਾ ਹੋ ਗਿਆ ਹੈ।
ਨਵੇਂ ਨਿਯਮਾਂ ਤਹਿਤ, ਇੱਕ ਸਾਲ ਦੀ ਸਜ਼ਾ ਕੱਟ ਚੁੱਕੇ ਕੈਦੀ ਸਾਲਾਨਾ 10 ਹਫ਼ਤਿਆਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇ ਹੱਕਦਾਰ ਹਨ। ਹਾਲਾਂਕਿ, ਵਿਰੋਧੀਆਂ ਅਤੇ ਕਾਨੂੰਨੀ ਮਾਹਿਰਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਆਲੋਚਨਾ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਇਹ ਬਦਲਾਅ ਖਾਸ ਤੌਰ ‘ਤੇ ਡੇਰਾ ਮੁਖੀ ਨੂੰ ਫਾਇਦਾ ਪਹੁੰਚਾਉਣ ਲਈ ਕੀਤੇ ਗਏ ਹਨ।
ਦੂਜੇ ਪਾਸੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼ਘਫਛ) ਅਤੇ ਪੱਤਰਕਾਰ ਛਤਰਪਤੀ ਦੇ ਪਰਿਵਾਰ ਨੇ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਇਸ ਰਾਹਤ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।
ਸਿੱਖ ਜਥੇਬੰਦੀਆਂ ਵੱਲੋਂ ਇਸ ਵਿਰੁੱਧ ਕਈ ਵਾਰ ਅਦਾਲਤਾਂ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਹੈ, ਪਰ ਸਰਕਾਰ ਨੇ ਹਮੇਸ਼ਾ ਇਨ੍ਹਾਂ ਰਿਹਾਈਆਂ ਨੂੰ ਪ੍ਰਸ਼ਾਸਨਿਕ ਪ੍ਰਕਿਰਿਆ ਅਤੇ ਕੈਦੀ ਦੇ ਚੰਗੇ ਵਿਵਹਾਰ ਦਾ ਹਵਾਲਾ ਦੇ ਕੇ ਜਾਇਜ਼ ਠਹਿਰਾਇਆ ਹੈ।
Related News
Panjab
ਸਿੱਖ ਵਿਰੋਧੀ ਮਾਨਸਿਕਤਾ ਦੇ ਦੋਸ਼ਾਂ ਹੇਠ ਮੁੱਖ ਮੰਤਰੀ ਭਗਵੰਤ ਮਾਨ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੇ ਤਲਬ
3 weeks agoਮੁੱਖ ਮੰਤਰੀ ਦਾ ਮੌਜੂਦਾ ਵਤੀਰਾ 'ਰਾਜਸੀ ਹੰਕਾਰ' ਦਾ ਪ੍ਰਤੀਕ; 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ
India
ਯੂਕਰੇਨ ਜੰਗ ਵਿੱਚ ਰੂਸ ਵੱਲੋਂ ਲੜੇ ਗੋਰਾਇਆ ਵਾਸੀ ਮਨਦੀਪ ਕੁਮਾਰ ਦੀ ਮ੍ਰਿਤਕ ਦੇਹ ਰੂਸ ਤੋਂ ਵਾਪਸ ਪੁੱਜੀ
3 weeks agoਪਰਿਵਾਰ ਵੱਲੋਂ ਏਜੰਟਾਂ ਦੀ ਗ੍ਰਿਫਤਾਰੀ ਤੱਕ ਸਸਕਾਰ ਕਰਨ ਤੋਂ ਇਨਕਾਰ
Panjab
328 ਪਾਵਨ ਸਰੂਪਾਂ ਦਾ ਮਾਮਲਾ: ਸਾਬਕਾ ਸ਼੍ਰੋਮਣੀ ਕਮੇਟੀ ਮੁਲਾਜ਼ਮ ਗ੍ਰਿਫ਼ਤਾਰ
3 weeks agoਭਗਵੰਤ ਮਾਨ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਤੇ ਚੰਡੀਗੜ੍ਹ 'ਚ 14 ਥਾਵਾਂ 'ਤੇ ਛਾਪੇਮਾਰੀ
Sikh and Panthic
Eminent Hindi literary figure Vinod Kumar Shukla dies at 89
1 month agoRaipur, December 23: Eminent Hindi writer and Jnanpith Award recipient Vinod Kumar Shukla passed away following age-related health issues. He was undergoing treatment at AIIMS Raipur after being admitted earlier this month due to breathing complications. Awarded the 59th Jnanpith Award in 2024, Shukla was the first author from Chhattisgarh to receive the prestigious honour. […]
Panjab
ਗਿਆਨਪੀਠ ਪੁਰਸਕਾਰ ਜੇਤੂ ਹਿੰਦੀ ਲੇਖਕ ਵਿਨੋਦ ਕੁਮਾਰ ਸ਼ੁਕਲਾ ਦਾ ਦਿਹਾਂਤ
1 month agoਰਾਏਪੁਰ, 23 ਦਸੰਬਰ: ਛੱਤੀਸਗੜ੍ਹ ਦੇ ਪ੍ਰਸਿੱਧ ਹਿੰਦੀ ਲੇਖਕ ਅਤੇ ਗਿਆਨਪੀਠ ਪੁਰਸਕਾਰ ਜੇਤੂ ਵਿਨੋਦ ਕੁਮਾਰ ਸ਼ੁਕਲਾ ਦਾ ਉਮਰ ਨਾਲ ਸੰਬੰਧਿਤ ਬਿਮਾਰੀਆਂ ਕਾਰਨ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ ਤੋਂ ਬਾਅਦ 2 ਦਸੰਬਰ ਨੂੰ ਰਾਏਪੁਰ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ […]
Sikh and Panthic
MGNREGA being diluted from its original purpose by Centre: KMSC
1 month agoNew Delhi, December 23: The Kisan Mazdoor Sangharsh Committee (KMSC) has alleged that the Central Government is systematically weakening the Mahatma Gandhi National Rural Employment Guarantee Act (MGNREGA) by changing its fundamental structure. KMSC leader Satnam Singh Pannu said the scheme, which was designed to provide guaranteed employment and livelihood security to rural families, is […]
Panjab
ਮਨਰੇਗਾ ਦੇ ਮੂਲ ਉਦੇਸ਼ ’ਤੇ ਕੇਂਦਰ ਦਾ ਵਾਰ: ਕੇ.ਐਮ.ਐਸ.ਸੀ. ਦਾ ਦੋਸ਼
1 month agoਨਵੀਂ ਦਿੱਲੀ, 23 ਦਸੰਬਰ (ਏਐਨਆਈ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਕੇ.ਐਮ.ਐਸ.ਸੀ.) ਦੇ ਆਗੂ ਸਤਨਾਮ ਸਿੰਘ ਪੰਨੂ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਨੂੰ ਇਸਦੇ ਮੂਲ ਉਦੇਸ਼ ਤੋਂ ਹਟਾ ਕੇ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਦੀ ਸ਼ੁਰੂਆਤ ਪੇਂਡੂ ਅਤੇ ਮਜ਼ਦੂਰ ਵਰਗ ਦੇ […]