Global
December 24, 2025
ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਵੱਲ ਕੇਂਦਰ ਦੇ ਕਦਮ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਨਵੀਂ ਦਿੱਲੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਸਰਕਾਰ ਮਨਰੇਗਾ ਦੇ ਬੁਨਿਆਦੀ ਢਾਂਚੇ ਨੂੰ ਬਦਲ ਕੇ ਇਸਨੂੰ ਕਮਜ਼ੋਰ ਕਰ ਰਹੀ ਹੈ। ਕੇ.ਐਮ.ਐਸ.ਸੀ. ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਮਨਰੇਗਾ ਗਰੀਬ ਅਤੇ ਪੇਂਡੂ ਪਰਿਵਾਰਾਂ ਲਈ ਰੋਜ਼ੀ-ਰੋਟੀ ਦੀ ਗਾਰੰਟੀ ਸੀ, ਪਰ ਹੁਣ ਇਹ ਆਪਣੇ ਅਸਲ ਮਕਸਦ ਤੋਂ ਭਟਕ ਰਹੀ ਹੈ। ਉਨ੍ਹਾਂ ਦੱਸਿਆ ਕਿ 2005 ਤੋਂ ਇਹ ਯੋਜਨਾ ਲੋਕਾਂ ਦਾ ਕਾਨੂੰਨੀ ਹੱਕ ਸੀ, ਪਰ ਨਵੇਂ ਨਿਯਮਾਂ ਨੇ ਇਸਦੀ ਦਿਸ਼ਾ ਬਦਲ ਦਿੱਤੀ ਹੈ। ਪੰਨੂ ਅਨੁਸਾਰ, ਸਰਕਾਰੀ ਅੰਕੜੇ ਸਾਫ਼ ਦੱਸਦੇ ਹਨ ਕਿ ਕਰੋੜਾਂ ਲੋਕ ਮਨਰੇਗਾ ’ਤੇ ਨਿਰਭਰ ਹਨ। ਪੰਜਾਬ ਵਿੱਚ ਵੀ ਲੱਖਾਂ ਮਜ਼ਦੂਰ ਇਸ ਯੋਜਨਾ ਨਾਲ ਜੁੜੇ ਹੋਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮਨਰੇਗਾ ਦੇ ਮੂਲ ਉਦੇਸ਼ ਨੂੰ ਬਚਾਇਆ ਨਾ ਗਿਆ ਤਾਂ ਪੇਂਡੂ ਮਜ਼ਦੂਰ ਵਰਗ ’ਤੇ ਗੰਭੀਰ ਅਸਰ ਪਵੇਗਾ।